ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

Ban on use of flammable materials around Beas ammunition depot
ਅੰਮ੍ਰਿਤਸਰ, 8 ਨਵੰਬਰ 2026 ( )-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਲਈ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
 ਇਹ ਪਾਬੰਦੀ ਦਾ ਹੁਕਮ 6 ਜਨਵਰੀ 2027 ਤੱਕ ਲਾਗੂ ਰਹੇਗਾ। 
ਹੋਰ ਖ਼ਬਰਾਂ :-  ਸੁਪਰੀਮ ਕੋਰਟ ਵੱਲੋਂ ਅੰਡਰ ਗਰੈਜੂਏਟ ਮੈਡੀਕਲ ਅਤੇ ਡੈਂਟਲ ਕੋਰਸਾਂ ਵਿਚ ਦਾਖਲੇ ਲਈ ‘ਐਨਆਰਆਈ ਕੋਟੇ’ ਦੀ ਪਰਿਭਾਸ਼ਾ ਦਾ ਵਿਸਤਾਰ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਨੂੰ ਖਾਰਜ ਕਰ ਦਿੱਤਾ

Leave a Reply

Your email address will not be published. Required fields are marked *