ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਲੇਬਰ ਸ਼ੈੱਡ ਤੇ ਪਿੰਡ ਠਰੋਲੀ ਵਿਖੇ ਕਰਵਾਏ ਸਮਾਗਮਾਂ ‘ਚ ਕੀਤੀ ਸ਼ਿਰਕਤ

On the occasion of Vishwakarma Day, MLA Jimpa attended the functions organized at Labor Shed and Village Tharoli.

ਹੁਸ਼ਿਆਰਪੁਰ, 9 ਨਵੰਬਰ : ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਮੂਹ ਕਾਮਿਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।

          ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਨਿਰਮਾਣ ਅਤੇ ਸ਼ਿਲਪਕਲਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ ਅਤੇ ਮਿਹਨਤਕਸ਼ ਲੋਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੀ ਮਿਹਨਤ ਅਤੇ ਹੁਨਰ ਨਾਲ ਹੀ ਵਿਕਾਸ ਦੀ ਨੀਂਹ ਮਜ਼ਬੂਤ ਹੁੰਦੀ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

          ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਮਜ਼ਦੂਰਾਂ ਦੇ ਸਨਮਾਨ, ਅਧਿਕਾਰਾਂ ਅਤੇ ਬਿਹਤਰ ਜੀਵਨ ਪੱਧਰ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।

        ਵਿਧਾਇਕ ਜਿੰਪਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਆਪਸੀ ਭਾਈਚਾਰੇ, ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਵੀ ਕੀਤੀ।

         ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਵਰਿੰਦਰ ਸ਼ਰਮਾ, ਸੁਦਰਸ਼ਨ ਧੀਰ ਚੇਅਰਮੈਨ ਸਵਰਨਕਾਰ ਵੈਲਫੇਅਰ ਬੋਰਡ, ਕ੍ਰਿਸ਼ਨ ਗੋਪਾਲ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ, ਮਨੋਜ ਦੱਤਾ, ਸਰਪੰਚ ਠਰੋਲੀ ਰੀਨਾ ਅਤੇ ਬਾਬਾ ਵਿਨੋਦ ਵੀ ਮੌਜੂਦ ਸਨ। 

Leave a Reply

Your email address will not be published. Required fields are marked *