ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

Lord Vishwakarma Ji gave new guidance to workers and artisans: Harjot Singh Bains

ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ: ਸ੍ਰਿਸ਼ਟੀ ਦੀ ਰਚਨਾ ਅਤੇ ਨਿਰਮਾਣ ਕਾਰਜਾਂ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਨਵੀਂ ਸੇਧ ਦੇ ਕੇ ਮਿਹਨਤ, ਹੁਨਰ ਅਤੇ ਸਿਰਜਣਾਤਮਕਤਾ ਦੀ ਮਹੱਤਤਾ ਸਮਝਾਈ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਿਕਾਸ ਵਿੱਚ ਵੀ ਕਿਰਤੀਆਂ ਅਤੇ ਸ਼ਿਲਪਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ। ਇੱਥੇ ਕਾਰੀਗਰਾਂ ਵੱਲੋਂ ਕਲਾ ਅਤੇ ਸੱਭਿਆਚਾਰ ਦੇ ਜੋ ਬੇਮਿਸਾਲ ਨਮੂਨੇ ਪੇਸ਼ ਕੀਤੇ ਗਏ ਹਨ, ਉਨ੍ਹਾਂ ਦੀ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੰਭੀਰਪੁਰ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਅਤੇ ਭੰਡਾਰੇ ਵਿੱਚ ਸ਼ਿਰਕਤ ਕਰਦਿਆਂ ਕੀਤਾ।
    ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਕਿਰਤੀ ਵਰਗ ਅਤੇ ਸ਼ਿਲਪਕਾਰਾਂ ਨੂੰ ਨਿਰਮਾਣ ਕਾਰਜਾਂ ਵਿੱਚ ਨਵੀਂ ਤਕਨਾਲੋਜੀ ਅਤੇ ਹੁਨਰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਤਿਹਾਸ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਦਾ ਵਿਸਥਾਰ ਨਾਲ ਜ਼ਿਕਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਲੋਕ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਦੀ ਨੀਂਹ ਹੁੰਦੇ ਹਨ ਅਤੇ ਸਾਨੂੰ ਉਨ੍ਹਾਂ ਦੇ ਯੋਗਦਾਨ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ।
    ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਬਾਬਾ ਵਿਸ਼ਵਕਰਮਾ ਮੰਦਿਰ ਗੰਭੀਰਪੁਰ ਲੋਅਰ ਦੇ ਵਿਕਾਸ ਕਾਰਜਾਂ ਲਈ 50 ਹਜ਼ਾਰ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਵਿਰਾਸਤ, ਸੱਭਿਆਚਾਰ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
    ਇਸ ਮੌਕੇ ਸਰਪੰਚ ਮੋਹਨ ਸਿੰਘ ਗੰਭੀਰਪੁਰ, ਮਨਮੋਹਨ ਸਿੰਘ, ਸ਼ਰਨਜੀਤ ਸਿੰਘ, ਰਜਿੰਦਰ ਸਿੰਘ, ਨਵਪ੍ਰੀਤ ਸਿੰਘ ਅਤੇ ਹਰਜਾਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। 

ਹੋਰ ਖ਼ਬਰਾਂ :-  ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ

Leave a Reply

Your email address will not be published. Required fields are marked *