ਪਿੰਡ ਦੋਲੋਵਾਲ ਅੱਪਰ ਵਿਖੇ ਦਸਵੇਂ ਮੰਗਲਵਾਰ ਭਜਨ ਸੰਧਿਆ ਦੌਰਾਨ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਵਿੱਚ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Cabinet Minister Harjot Singh Bains attended the recitation of Shri Hanuman Chalisa during the tenth Tuesday Bhajan Sandhya at village Dolowal Upper.

ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ: ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ 21 ਮੰਗਲਵਾਰ ਭਜਨ ਸੰਧਿਆ ਸੰਕਲਪ ਤਹਿਤ ਪਿੰਡ ਦੋਲੋਵਾਲ ਅੱਪਰ ਵਿਖੇ ਕਰਵਾਏ ਗਏ ਦਸਵੇਂ ਮੰਗਲਵਾਰ ਦੇ ਧਾਰਮਿਕ ਸਮਾਗਮ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਵਿੱਚ ਹਾਜ਼ਰੀ ਭਰ ਕੇ ਪ੍ਰਭੂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪਿੰਡ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਰਿਹਾ ਅਤੇ ਸੰਗਤ ਨੇ ਇਕੱਠਿਆਂ ਬੈਠ ਕੇ ਪ੍ਰਭੂ ਦਾ ਸਿਮਰਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਪ੍ਰਭੂ ਦੀ ਭਗਤੀ ਮਨੁੱਖ ਨੂੰ ਮਾਨਸਿਕ ਸਕੂਨ ਅਤੇ ਆਤਮਿਕ ਬਲ ਪ੍ਰਦਾਨ ਕਰਦੀ ਹੈ।
      ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 21 ਮੰਗਲਵਾਰ ਭਜਨ ਸੰਧਿਆ ਦਾ ਇਹ ਸੰਕਲਪ ਸ਼ਰਧਾ, ਵਿਸ਼ਵਾਸ ਅਤੇ ਪ੍ਰਭੂ ਭਗਤੀ ਨਾਲ ਜੁੜਿਆ ਹੋਇਆ ਹੈ। ਸ੍ਰੀ ਹਨੂੰਮਾਨ ਜੀ ਦਾ ਜੀਵਨ ਸਾਨੂੰ ਸੇਵਾ, ਸਮਰਪਣ, ਨਿਮਰਤਾ, ਹਿੰਮਤ ਅਤੇ ਨਿਸ਼ਕਾਮ ਭਗਤੀ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਨੂੰਮਾਨ ਜੀ ਨੂੰ ਸਮਰਪਿਤ ਚਾਲੀਸਾ ਦਾ ਪਾਠ ਕਰਨ ਨਾਲ ਮਨੁੱਖ ਨੂੰ ਚੰਗੇ ਕਰਮ ਕਰਨ, ਮੁਸ਼ਕਲਾਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਧਰਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸਦਭਾਵਨਾ ਅਤੇ ਦੂਜਿਆਂ ਦੀ ਮੱਦਦ ਕਰਨ ਦਾ ਸੰਦੇਸ਼ ਦਿੰਦਾ ਹੈ। ਅੱਜ ਦੇ ਸਮੇਂ ਵਿੱਚ ਸਮਾਜ ਅੰਦਰ ਪਿਆਰ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

ਹੋਰ ਖ਼ਬਰਾਂ :-  ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

        ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਹੀ ਧਾਰਮਿਕ ਸਾਂਝ, ਸੇਵਾ ਅਤੇ ਮਨੁੱਖਤਾ ਨੂੰ ਸਭ ਤੋਂ ਉੱਪਰ ਰੱਖਿਆ ਗਿਆ ਹੈ। ਸਾਡੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੇ ਸਾਨੂੰ ਹਮੇਸ਼ਾ ਸਰਬੱਤ ਦੇ ਭਲੇ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪਿੰਡਾਂ ਵਿੱਚ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਪਰੰਪਰਾਵਾਂ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
        ਹਰਜੋਤ ਸਿੰਘ ਬੈਂਸ ਨੇ ਪ੍ਰਭੂ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਸਾਰੀਆ ਉੱਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਹਰੇਕ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਤੰਦਰੁਸਤੀ ਅਤੇ ਖੁਸ਼ਹਾਲੀ ਬਖ਼ਸ਼ਣ। ਉਨ੍ਹਾਂ ਕਿਹਾ ਕਿ  ਉਹ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੀ ਚੜ੍ਹਦੀ ਕਲਾ ਅਤੇ ਇਲਾਕੇ ਦੀ ਬਿਹਤਰੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਨੇ ਸਮੂਹ ਸੰਗਤ ਨੂੰ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਪਿੰਡ ਦੀ ਸੰਗਤ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਸਮਾਗਮ ਦੌਰਾਨ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। 

Leave a Reply

Your email address will not be published. Required fields are marked *