ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

Major action by the Mining Department against illegal mining

*ਚੰਡੀਗੜ੍ਹ, 13 ਨਵੰਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ। ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਸਪੋਰਟਸ ਵਿਭਾਗ ਵੱਲੋ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਵਿੱਚ ਦਾਖਲੇ ਲਈ ਚੋਣ ਟਰਾਇਲ 23 ਮਾਰਚ 2024 ਤੱਕ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ, ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।

 

Leave a Reply

Your email address will not be published. Required fields are marked *