ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

Special camps will be held at all polling booths across Punjab on November 22: Anindita Mitra

ਚੰਡੀਗੜ੍ਹ, 21 ਨਵੰਬਰ, 2026 – ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ ‘ਵਿਸ਼ੇਸ਼ ਸੰਖੇਪ ਸੁਧਾਈ (SSR) 2027’ ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ‘ਖਰੜਾ ਵੋਟਰ ਸੂਚੀ’ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ ‘ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ।

ਹੋਰ ਖ਼ਬਰਾਂ :-  ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ‘ਅੰਤਿਮ ਵੋਟਰ ਸੂਚੀ’ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ‘ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

 

Leave a Reply

Your email address will not be published. Required fields are marked *