ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

Punjab government declares holiday on November 28 for voting in Municipal Corporation Patiala and Municipal Council elections in Bagha Purana and Dharamkot

ਚੰਡੀਗੜ੍ਹ, 26 ਨਵੰਬਰ:    ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ, ਜੋ ਸਬੰਧਤ ਨਗਰ ਨਿਗਮ/ਨਗਰ ਕੌਂਸਲਾਂ ਦੇ ਸਬੰਧਤ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ, ਨੂੰ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ “ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020)” ਦੀ ਧਾਰਾ 26 ਦੀ ਉਪ-ਧਾਰਾ (2) ਅਤੇ ਉਪ-ਧਾਰਾ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਕੋਡ ਦੀ ਧਾਰਾ 26 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੰਦਿਆਂ ਛੁੱਟੀ ਦਿੱਤੀ ਗਈ ਹੈ।

ਹੋਰ ਖ਼ਬਰਾਂ :-  X ਵੱਲੋਂ ਪੈਰਿਸ ਓਲੰਪਿਕ 2024 ਮੈਡਲ ਜੇਤੂਆਂ ਨੂੰ ਉਹਨਾਂ ਦੇ ਪ੍ਰੋਫਾਈਲ 'ਤੇ ਇੱਕ ਵਿਸ਼ੇਸ਼ ਆਈਕਨ (ਆਈਫ਼ਲ ਟਾਵਰ) ਦੀ ਭੇਂਟ

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ, ਜ਼ਿਲ੍ਹਾ ਮੋਗਾ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ ਤਾਂ ਜੋ ਸਬੰਧਤ ਕਾਮੇ ਅਤੇ ਕਰਮਚਾਰੀ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ। 

Leave a Reply

Your email address will not be published. Required fields are marked *