ਵਿਧਾਇਕ ਸ਼ੈਰੀ ਕਲਸੀ ਵਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ

MLA Sherry Kalsi inaugurates Block Primary Health Unit at Nowshera Majha Singh

ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 28 ਨਵੰਬਰ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ, ਆਧੁਨਿਕ ਅਤੇ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਸਿਹਤ ਖੇਤਰ ਵਿੱਚ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਿਹਤ ਬਲਾਕ ਨੌਸ਼ਹਿਰਾ ਮੱਝਾ ਸਿੰਘ ਵਿਖੇ ਨਵੇਂ ਸਥਾਪਿਤ ਕੀਤੇ ਗਏ ਬਲਾਕ ਪ੍ਰਾਇਮਰੀ ਹੈਲਥ ਯੂਨਿਟਦਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਐੱਸ ਐਮ ਓ ਰਵਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਵਿਸਥਾਰ ਕਰਨਾ, ਆਮ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਹੋਰ ਵਧੀਆ ਲਾਭ ਮਿਲੇਗਾ। ਇਸ ਨਾਲ ਸਿਹਤ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਹੋਰ ਖ਼ਬਰਾਂ :-  ਲੁਧਿਆਣਵੀ ਹੁਣ ਆਪਣੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਟਵੀਟ ਕਰ ਸਕਦੇ ਹਨ - ਡੀ.ਸੀ. ਸਾਕਸ਼ੀ ਸਾਹਨੀ

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ।

ਇਸ ਉਦਘਾਟਨੀ ਸਮਾਗਮ ਦੌਰਾਨ ਡਾਕਟਰ ਕੁਲਜੀਤ ਕੌਰ, ਡਾਕਟਰ ਮੁਹੱਬਤ ਪਾਲ ਸਿੰਘ, ਡਾਕਟਰ ਸੁਖਬੀਰ ਕਮਲ, ਹਰਪ੍ਰੀਤ ਸਿੰਘ, ਅੰਮ੍ਰਿਤ ਚਮਕੌਰ ਸਿੰਘ ਹੈਲਥ ਇੰਸਪੈਕਟਰ, ਹਰਪ੍ਰੀਤ ਸਿੰਘ ਬੀ.ਈ.ਈ. ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Leave a Reply

Your email address will not be published. Required fields are marked *