ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

Punjab Police got big success against drug traffickers

ਚੰਡੀਗੜ੍ਹ, 28 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

312ਵੇਂ ਦਿਨ, ਪੁਲਿਸ ਟੀਮਾਂ ਨੇ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,161 ਹੋ ਗਈ ਹੈ।

ਇਸ ਤੋਂ ਇਲਾਵਾ 173 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।  

ਹੋਰ ਖ਼ਬਰਾਂ :-  ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟ (ਸੀਏਐਸ) ਨੇ ਵਿਨੇਸ਼ ਫੋਗਾਟ ਦੀ ਅਪੀਲ ਨੂੰ ਖਾਰਜ ਕੀਤਾ

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।  

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 637ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 201 ਗ੍ਰਾਮ ਹੈਰੋਇਨ, 4.6 ਕਿਲੋ ਅਫ਼ੀਮ, 8 ਕਿਲੋ ਭੁੱਕੀ, 199 ਨਸ਼ੀਲੀਆਂ ਗੋਲੀਆਂ ਅਤੇ 90,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 637 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,773 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

 

Leave a Reply

Your email address will not be published. Required fields are marked *