ਕੋਟਕਪੂਰਾ ਵਿਖੇ 14ਵਾਂ ਮੁਫ਼ਤ ਅੱਖਾਂ ਦਾ ਲੈਂਜ਼ ਅਤੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ

14th free eye lens and medical checkup camp organized at Kotkapura

ਕੋਟਕਪੂਰਾ 29 ਨਵੰਬਰ –       ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਜੀ ਦੀ ਰਹਿਨੁਮਾਈ ਹੇਠ, ਪਰਦੀਪ ਮਿਨਹਾਸ ਵਾਲਿਆਂ ਵੱਲੋਂ ਆਪਣੇ ਮਾਤਾ-ਪਿਤਾ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ  ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਕੋਟਕਪੂਰਾ ਵਿਖੇ ਲਗਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਬੰਧਕਾਂ ਅਤੇ ਪਰਦੀਪ ਮਿਨਹਾਸ ਵਾਲਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਲੋੜਵੰਦਾਂ ਦੀ ਸੇਵਾ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਨਾ ਸਭ ਤੋਂ ਉੱਤਮ ਪੁੰਨ ਦਾ ਕਾਰਜ ਹੈ। ਉਨ੍ਹਾਂ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਪ੍ਰਸ਼ੰਸਾ ਕੀਤੀ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦਾ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਬਿਲਕੁਲ ਮੁਫ਼ਤ ਇਲਾਜ ਕਰਵਾ ਸਕਦਾ ਹੈ, ਜਿਸ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਵੱਡੀ ਰਾਹਤ ਮਿਲੀ ਹੈ।

ਹੋਰ ਖ਼ਬਰਾਂ :-  ਗੁਰਤੇਜ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਅਹੁਦਾ ਸੰਭਾਲਿਆ

ਕੈਂਪ ਦੌਰਾਨ ਅੱਖਾਂ ਦੇ ਸਪੈਸ਼ਲਿਸਟ ਡਾ. ਭੁਪਿੰਦਰਪਾਲ ਕੌਰ,ਡਾ. ਦੀਪਕ ਅਰੋੜਾ ਅਤੇ ਡਾ. ਮੋਨਿਕਾ ਬਲਿਆਣ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਏ ਗਏ।ਗਰਭਵਤੀ ਔਰਤਾਂ ਦਾ ਮੁਫ਼ਤ ਚੈੱਕਅੱਪ ਡਾ.ਗੁਰਮਿਹਰ ਕੌਰ ਬਰਾੜ ਵੱਲੋਂ ਕੀਤਾ ਗਿਆ।ਇਸ ਤੋਂ ਇਲਾਵਾ ਐਮਬੀਬੀਐਸ ਅਤੇ ਐਮਡੀ ਡਾਕਟਰਾਂ ਵੱਲੋਂ ਆਮ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ ।

ਕੈਂਪ ਦੇ ਅੰਤ ਵਿੱਚ ਪਰਦੀਪ ਮਿਨਹਾਸ ਵਾਲਿਆਂ ਅਤੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ, ਸਮੂਹ ਡਾਕਟਰ ਸਾਹਿਬਾਨ ਅਤੇ ਸਹਿਯੋਗੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਗੈਰੀ ਵੜਿੰਗ, ਰੋਮੀ ਬਰਾੜ  ਅਤੇ ਇਲਾਕਾ ਨਿਵਾਸੀ ਹਾਜਰ ਸਨ। 

Leave a Reply

Your email address will not be published. Required fields are marked *