ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।

ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ  ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।

ਹੋਰ ਖ਼ਬਰਾਂ :-  ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ, ਫਾਜ਼ਿਲਕਾ ਪੱਬਾਂ ਭਾਰ

ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

 ਇਸ ਮੌਕੇ  ਕੋਆਪਰੇਟਿਵ ਸੁਸਾਇਟੀਜ਼ ਦੇ  ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *