‘ਆਪ ਦੀ ਸਰਕਾਰ, ਆਪ ਦੇ ਦੁਆਰ’ – ਮੁਹਿੰਮ ਤਹਿਤ ਵਾਰਡ ਨੰਬਰ 1 ‘ਚ ਲੱਗੇ ਵਿਸ਼ੇਸ਼ ਕੈਂਪ ਦਾ ਵਸਨੀਕਾਂ ਨੇ ਲਿਆ ਭਰਪੂਰ ਲਾਹਾ – ਵਿਧਾਇਕ ਚੋਧਰੀ ਮਦਨ ਲਾਲ ਬੱਗਾ

Aap Di Sarkar Aap De Dwar Special Camp Ludhiana North - 6th Feb

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ, ‘ਆਪ’ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵਸਨੀਕਾਂ ਨੇ ਭਰਪੂਰ ਲਾਹਾ ਲਿਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ ਇੱਕ ਅਧੀਨ ਪਿੰਡ ਭੋਰੇ ਵਿਖੇ ਕੈਂਪ ਦਾ ਦੌਰਾ ਕਰਦਿਆਂ ਕੀਤਾ।

ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਵਿੱਚ ਲੱਗੇ ਕੈਂਪ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੋਕਹਿੱਤ ਵਿੱਚ ਐਨ.ਓ.ਸੀ. ਦੀ ਸ਼ਰਤ ਹਟਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ, ਲੇਬਰ, ਪੁਲਿਸ ਅਤੇ ਹੋਰ ਵਿਭਾਗਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਜਿੱਥੇ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ, ਬੁਢਾਪਾ ਪੈਂਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ, ਜਨਮ ਸਰਟੀਫਿਕੇਟ ‘ਚ ਨਾਮ ਦਰਜ ਕਰਵਾਉਣ, ਮਾਲ ਰਿਕਾਰਡ ਬਾਰੇ ਜਾਣਕਾਰੀ, ਮੈਰਿਜ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਲੋੜ ਅਨੁਸਾਰ ਕਾਪੀਆਂ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਨਵਿਆਉਣ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਨੂੰ ਤਸਦੀਕ ਕਰਨਾ, ਦਿਹਾਤੀ ਖੇਤਰ ਦੇ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਆਸ਼ਰਿਤ ਬੱਚਿਆਂ ਦੀ ਪੈਂਨਸ਼ਨ, ਭਾਰ ਮੁਕਤ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਲੇਟ ਐਂਟਰੀ, ਦਿਵਿਆਂਗ ਸਰਟੀਫਿਕੇਟ, ਸ਼ਗਨ ਸਕੀਮ ਦੇ ਕੇਸ, ਸਰਹੱਦੀ ਖੇਤਰ ਦੇ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈਜ਼ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੀ.ਸੀ.ਸੀ., ਮੌਤ ਦੇ ਸਰਟੀਫਿਕੇਟ ਸੋਧ, ਕੰਢੀ ਖੇਤਰ ਸਰਟੀਫਿਕੇਟ ਆਦਿ ਸੇਵਾਵਾਂ ਦਿੱਤੀਆਂ ਗਈਆਂ।

ਹੋਰ ਖ਼ਬਰਾਂ :-  ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

dailytweetnews.com

Leave a Reply

Your email address will not be published. Required fields are marked *