10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ – ਡਿਪਟੀ ਕਮਿਸ਼ਨਰ, ਅੰਮ੍ਰਿਤਸਰ

DC Sh Ghanshyam Thori

ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲ, ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲ, ਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

ਹੋਰ ਖ਼ਬਰਾਂ :-  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ ; 1658 ਕਿਲੋ ਹੈਰੋਇਨ ਬਰਾਮਦ

dailytweetnews.com

Leave a Reply

Your email address will not be published. Required fields are marked *