15 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

DC Sh Ghanshyam Thori

ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਸ਼੍ਰੀ ਘਨਸ਼ਾਮ ਥੌਰੀ ਨੇ ਕੀਤਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਂਾਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ 15 ਫਰਵਰੀ 2024 ਦਿਨ ਵੀਰਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਆਰ.ਜੇ ਐਸੋਸੀਏਟਸ, ਰੁਬੀਕਨ ਸੰਪਦਾ ਪ੍ਰਾਇਵੇਟ ਨਿਮਿਟੇਡ, ਪੀ.ਐਨ.ਬੀ ਮੈਟਲਾਈਫ ਡਿਫੈੱਸ ਇੰਸ਼ੋਰੈਂਸ ਕੰਪਨੀ ਲਿਮਿਟੇਫ ਵਰਗੀਆਂ ਨਾਮੀ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਫੀਲਡ ਐਗਜੀਕਿਊਟਿਵ, ਮਾਰਕੀਟਿੰਗ ਮੈਨੇਜਰ/ਟੀਮ ਲੀਡਰ/ਕਾਰਜਕਾਰੀ, ਅਫਸਰ ਸਹਾਇਕ ਅਫਸਰ ਜੋਸ਼, ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ਼ https://tinyurl.com/dbeeasr ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸਪੰਰਕ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; 10 ਪਿਸਤੌਲਾਂ, ਇੱਕ ਰਾਈਫਲ ਸਮੇਤ ਸੱਤ ਕਾਬੂ

dailytweetnews.com

Leave a Reply

Your email address will not be published. Required fields are marked *