ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 14 ਫਰਵਰੀ ਨੂੰ

ਭੈਣੀ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ

ਨਾਮਧਾਰੀ ਸੰਪਰਦਾ ਦੇ ਬਾਨੀ ਅਤੇ ਅਜੋਕੀ ਆਜ਼ਾਦੀ ਦੀ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 14 ਫਰਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ।

ਭੈਣੀ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ 14 ਫਰਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਸ ਮੌਕੇ ਵਿਧਾਨ ਸਭਾ ਸਪੀਕਰ ਤੋਂ ਇਲਾਵਾ ਕਈ ਨੁਮਾਇੰਦੇ ਵੀ ਸ਼ਾਮਲ ਹੋਣਗੇ। ਰਾਜ ਸਰਕਾਰ, ਵਿਧਾਇਕ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ, ਆਜ਼ਾਦੀ ਘੁਲਾਟੀਆਂ ਅਤੇ ਹਜ਼ਾਰਾਂ ਪੈਰੋਕਾਰਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿਚ ਪਹਿਲੀ ਵਾਰ ਪੰਜਾਬ ਸਰਕਾਰ ਲਗਾਏਗੀ 5 ਰੋਜ਼ਾ ‘ਰੰਗਲਾ ਪੰਜਾਬ’ ਮੇਲਾ

ਮੇਜਰ ਸਰੀਨ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲੀ ਰੂਪ ਦੇ ਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

dailytweetnews.com

Leave a Reply

Your email address will not be published. Required fields are marked *