ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Speaker S. Kultar Singh Sandhwan

ਚੰਡੀਗੜ੍ਹ, 26 ਅਪ੍ਰੈਲ– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ ‘ਚ ਲੰਬਾ ਸਮਾਂ ਅਹਿਮ ਰੋਲ ਅਦਾ ਕੀਤਾ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ ‘ਚ ਅਹਿਮ ਥਾਂ ਦਿਵਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਹੋਰ ਖ਼ਬਰਾਂ :-  ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

Leave a Reply

Your email address will not be published. Required fields are marked *