ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

The Punjab Vigilance Bureau (VB), during its ongoing campaign against corruption in the state, has apprehended Senior Assistant Subhdesh Kaur, posted at District Treasury Office, Amritsar for demanding and accepting a bribe of Rs 3000.

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ।

ਹੋਰ ਖ਼ਬਰਾਂ :-  ਜਲੰਧਰ ‘ਚ ਤੀਜੇ ਦਿਨ ਵੀ ਦਿੱਲੀ-ਜੰਮੂ ਨੈਸ਼ਨਲ ਹਾਈਵੇ ਜਾਮ, ਦੁਪਹਿਰ 12 ਵਜੇ ਰੋਕਣਗੇ ਰੇਲਾਂ ਗੰਨਾ ਕਿਸਾਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

dailytweetnews.com

Leave a Reply

Your email address will not be published. Required fields are marked *