ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ

Boxer Vijender Singh joins BJP

ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਵਿਜੇਂਦਰ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਸੀ, ਪਰ ਉਹ ਚੋਣ ਹਾਰ ਗਏ ਸਨ।

ਮੁੱਕੇਬਾਜ਼ ਵਿਜੇਂਦਰ ਸਿੰਘ ਨੇ 3 ਮਹੀਨੇ ਪਹਿਲਾਂ ਇੱਕ ਟਵੀਟ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਨੇ ਆਪਣੇ ‘ਤੇ ਲਿਖਿਆ ਉਨ੍ਹਾਂ ਦੇ ਇਸ ਬਿਆਨ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਅਤੇ ਰਾਜਨੀਤੀ ‘ਚ ਸਰਗਰਮ ਰਹਿਣ ਦਾ ਐਲਾਨ ਕਰ ਦਿੱਤਾ।

ਹੋਰ ਖ਼ਬਰਾਂ :-  ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਇਸ ਤੋਂ ਪਹਿਲਾਂ ਵਿਜੇਂਦਰ ਸਿੰਘ ਨੇ ਕਾਂਗਰਸ ਦੀ ਟਿਕਟ ‘ਤੇ 2024 ‘ਚ ਹਰਿਆਣਾ ਦੇ ਭਿਵਾਨੀ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਐਲਾਨ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਹ ਫੈਸਲਾ ਪਾਰਟੀ ਵੱਲੋਂ ਲਿਆ ਜਾਵੇਗਾ। ਵਿਜੇਂਦਰ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਕੁਝ ਸਮਾਂ ਪਹਿਲਾਂ ਵਿਜੇਂਦਰ ਦੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋ ਗਈ ਸੀ।

Leave a Reply

Your email address will not be published. Required fields are marked *