ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ 2 ਸੂਚੀ ਐਲਾਨੀ

Shiromani Akali Dal, Amritsar

ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵੱਲੋਂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿੱਚ 3 ਹੋਰ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਅਨੁਸਾਰ ਇਮਾਨ ਸਿੰਘ ਮਾਨ ਨੂੰ ਅ੍ਰੰਮਿਤਸਰ ਤੋਂ ਟਿਕਟ ਦਿੱਤੀ ਗਈ ਹੈ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।

ਹੋਰ ਖ਼ਬਰਾਂ :-  ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ,ਘੱ ਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂਤੇ ਲੋਕ ਸਭਾ ਚੋਣਾਂ ਲੜੇਗੀ।

ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਪੰਜਾਬ ਦੇ ਪੰਜ ਅਤੇ ਹਰਿਆਣਾ ਤੋਂ ਦੋ ਉਮੀਦਵਾਰ ਐਲਾਨੇ ਗਏ ਸਨ।

Leave a Reply

Your email address will not be published. Required fields are marked *