ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।