ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ ਜਾਗਰੂਕ ਕਰਨ ਵਿਚ ਅੰਮ੍ਰਿਤਸਰ ਜ਼ਿਲਾ ਰਿਹਾ ਅੱਵਲ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰਨ ਵਾਸਤੇ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਨੇ ਪੂਰੇ ਰਾਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਜਾਰੀ ਦਰਜਾਬੰਦੀ ਵਿੱਚ ਐਸ.ਏ.ਐਸ.ਨਗਰ ਨੇ ਦੂਸਰਾ ਅਤੇ ਰੂਪਨਗਰ ਜਿਲੇ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ, ਜਦਕਿ ਪਟਿਆਲਾ ਜਿਲੇ ਨੂੰ  ਇਸ ਸਬੰਧੀ ਵਿਸ਼ੇਸ਼ ਗੀਤ ਤਿਆਰ ਕਰਨ ਲਈ ਹੌਸ਼ਲਾ ਵਧਾਊ ਸਥਾਨ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਮੁੱਖ ਚੋਣ ਦਫ਼ਤਰ ਵਲੋਂ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਕਰਵਾਈਆਂ ਜਾ ਰਹੀਆਂ ਸਾਰੀਆਂ ਸਵੀਪ ਗਤੀਵਿਧੀਆਂ ਅਤੇ ਸੋਸ਼ਲ ਮੀਡੀਆ ਉਤੇ ਕੀਤੇ ਜਾ ਰਹੇ ਕਾਰਜ ਸਬੰਧੀ ਵਿਸਤ੍ਰਿਤ ਰਿਪੋਰਟ ਮੰਗੀ ਗਈ ਸੀ, ਜਿਸਨੂੰ ਮੁੱਖ ਚੋਣ ਦਫ਼ਤਰ ਵਿਖੇ ਭੇਜ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ਤੋਂ ਪ੍ਰਾਪਤ ਰਿਪੋਰਟਾਂ ਨੂੰ ਮੁੱਖ ਦਫ਼ਤਰ ਵਲੋ ਬਾਰੀਕੀ ਨਾਲ ਘੋਖ਼ਣ ਤੋਂ ਬਾਅਦ ਜ਼ਿਲਾ ਅੰਮ੍ਰਿਤਸਰ ਨੂੰ ਨੰਬਰ ਇਕ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਇਸ ਪ੍ਰਾਪਤੀ ਲਈ ਪੂਰੇ ਜਿਲੇ ਦੀਆਂ ਸਾਰੀਆਂ ਸਵੀਪ ਟੀਮਾਂ ਨੂੰ ਵਧਾਈ ਦਿੱਤੀ।

ਇਸ ਬਾਰੇ ਜਾਣਕਾਰੀ ਦਿੰਦੇ ਸਵੀਪਕਮੇਟੀ ਦੇ ਮੁਖੀ ਸ੍ਰੀ ਨਿਕਾਸ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਵਿੱਚ ਇਸ ਸਬੰਧੀ ਵਿਸ਼ੇਸ਼ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਸਾਰੀਆਂ ਗਤੀਵਿਧੀਆਂ ਦੀ ਯੋਜਨਾਬੰਦੀ ਅਤੇ ਮੁਨੀਟਰਿੰਗ ਕੀਤੀ ਜਾ ਰਹੀ ਹੈ। ਜਿਲੇ ਦੇ ਹਰ ਵਿਧਾਨ ਸਭਾ ਹਲਕੇ ਵਿਚ ਇਕ ਨੋਡਲ ਅਫ਼ਸਰ ਇਸ ਕੰਮ ਲਈ ਤਾਇਨਾਤ ਕੀਤਾ ਗਿਆ ਹੈ, ਜੋ ਕਿ ਆਪਣੇ ਹਲਕੇ ਦੀਆਂ ਪ੍ਰਚਾਰ ਗਤੀਵਿਧੀਆਂ ਉਤੇ ਨਜ਼ਰ ਰੱਖਦਾ ਹੈ।  ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਿਲਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵੱਡੇ ਪ੍ਰੋਗਰਾਮ ਵੀ ਕਰਵਾਏ ਜਾਣਗੇ, ਜਿਸ ਵਿੱਚ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਨੂੰ ਹਿੱਸਾ ਬਣਾਇਆ ਜਾਵੇਗਾ।

ਹੋਰ ਖ਼ਬਰਾਂ :-  ਬਾਲੀਵੁੱਡ ਅਦਾਕਾਰਾ ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਐਕਸ਼ਨ, ਸੀਆਈਐਸਐਫ ਦੀ ਲੇਡੀ ਕਾਂਟੇਬਲ ਸਸਪੈਂਡ

ਦੱਸਣਯੋਗ ਹੈ ਕਿ ਹਰੇਕ ਸਕੂਲ, ਕਾਲਜ ਤੋਂ ਇਲਾਵਾ ਵਾਹਗਾ ਬਾਰਡਰ ਵਿਖੇ ਵੀ ਵਿਸ਼ੇਸ਼ ਸਮਾਗਮ ਇਸ ਲਈ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਜਿਲੇ ਵਿੱਚ ਕਈ ਨਿਵੇਕਲੀਆਂ ਕੋਸ਼ਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ, ਇਹਨਾਂ ਵਿੱਚੋਂ ਹੀ ਇੱਕ ਪਹਿਲ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉਤੇ ਬਣਾਏ ਕੰਧ ਚਿਤਰ ਸ਼ਾਮਿਲ ਹਨ, ਜਿੰਨਾ ਵਿਚ ਫ਼ਿਲਮੀ ਕਿਰਦਾਰਾਂ ਦੇ ਮਸ਼ਹੂਰ ਡਾਇਲਾੱਗ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਤਿਉਹਾਰ ਚੱਲ ਰਿਹਾ ਹੈ ਅਤੇ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ ਕੇ ਭਾਗ ਲਈਏ। ਉਹਨਾਂ ਲੋਕਾਂ ਨੂੰ ਜਿਲਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਗੁਜ਼ਾਰਿਸ਼ ਕੀਤੀ।

Leave a Reply

Your email address will not be published. Required fields are marked *