ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਹੋਰ ਸਕੂਲ ਵਾਹਨਾਂ ਦੇ ਕੱਟੇ ਚਲਾਨ

ਸੈਕਟਰੀ ਆਰ ਟੀ ਏ ਸ. ਅਰਸ਼ਦੀਪ ਸਿੰਘ ਲੁਬਾਣਾ ਨੇ ਅੱਜ ਆਪਣੀਆਂ ਟੀਮਾਂ ਨਾਲ ਸਕੂਲ ਵਾਹਨਾਂ ਦੀ ਜਾਂਚ ਕਰਦੇ ਹੋਏ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇਗੀ ਅਤੇ ਬੱਚਿਆਂ ਦੀ ਜਾਨਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ | ਉਨਾਂ ਕਿਹਾ ਕਿ ਇਸ ਲਈ ਸਕੂਲ ਚਲਾ ਰਹੀਆਂ ਸੰਸਥਾਵਾਂ ਤੇ ਪਿ੍ੰਸੀਪਲ ਨਿੱਜੀ ਤੌਰ ਉਤੇ ਧਿਆਨ ਦੇਣ, ਕਿਉਂਕਿ ਰੱਬ ਨਾ ਕਰੇ ਜੇਕਰ ਕੋਈ ਹਾਦਸਾ ਸਕੂਲ ਵਾਹਨ ਨਾਲ ਵਾਪਰ ਜਾਂਦਾ ਹੈ ਤਾਂ ਇਸ ਨਿਯਮ ਤਹਿਤ ਉਸ ਦੀ ਸਿੱਧੀ ਜਿੰਮੇਵਾਰੀ ਸਕੂਲ ਪਿ੍ੰਸੀਪਲ ਦੀ ਮੰਨੀ ਜਾਂਦੀ ਹੈ ਅਤੇ ਕੇਸ ਡਰਾਈਵਰ ਦੇ ਨਾਲ-ਨਾਲ ਸਕੂਲ ਪਿ੍ੰਸੀਪਲ ਉਤੇ ਵੀ ਕੀਤਾ ਜਾਂਦਾ ਹੈ |

ਉਨਾਂ ਕਿਹਾ ਕਿ ਅਸੀਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਤੇ ਵੈਨ ਚਾਲਕਾਂ ਨੂੰ ਬਖ਼ਸਾਂਗੇ ਨਹੀਂ ਅਤੇ ਉਨ੍ਹਾਂ ਖਿਲਾਫ਼ ਕਾਰਵਾਈ ਲਈ ਲਗਾਤਾਰ ਅਮਲ ਚੱਲਦਾ ਰਹੇਗਾ | ਉਨਾਂ ਦੱਸਿਆ ਕਿ ਸਾਡੇ ਐਸ ਡੀ ਐਮ ਸਾਹਿਬਾਨ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵੱਖ-ਵੱਖ ਸਕੂਲਾਂ, ਸਿੱਖਿਆ ਸੰਸਥਾਵਾਂ ਦੇ ਪਿ੍ੰਸੀਪਲਾਂ ਨਾਲ ਮੀਟਿੰਗ ਦੌਰਾਨ ਕਰ ਚੁੱਕੇ ਹਨ |

ਉਨਾਂ ਨੇ ਕਿਹਾ ਕਿ ਸਕੂਲਾਂ ਦੇ ਪਿ੍ੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ | ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾਂ ਪਾਸਿਆਂ ਤੇ ਖਿੜਕੀ ਉਪਰ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਇਵਰ ਕੋਲ ਹੈਵੀ ਡਰਾਇਵਿੰਗ ਲਾਇਸੰਸ ਅਤੇ ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਵੇ | ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਵੀ ਸਕੂਲ ਵਾਹਨਾਂ ਦੇ ਕਾਗਜਾਂ ਵਿੱਚ ਕੋਈ ਕਮੀ ਹੈ ਉਨ੍ਹਾਂ ਦੇ ਡਰਾਇਵਰ ਇਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਕਾਗਜ਼ ਵੀ ਪੂਰੇ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ ਤੇ ਹੀ ਬੱਚਿਆਂ ਨੂੰ ਚੜਾਇਆ ਅਤੇ ਉਤਾਰਿਆ ਜਾਵੇ | ਵੈਨਾਂ ਦੀ ਰਫਤਾਰ ਨਿਰਧਾਰਿਤ ਰਫਤਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ | ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੱਧਰ ਤੇ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ |

ਹੋਰ ਖ਼ਬਰਾਂ :-  Big News: ਪੁਲਿਸ ਮੁਲਾਜ਼ਮ ਦਾ ਕਤਲ- ਪੜ੍ਹੋਂ ਪੂਰੀ ਖਬਰ

Leave a Reply

Your email address will not be published. Required fields are marked *