ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਮਾਤਾ ਜੀਵੀ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ।

ਹੋਰ ਖ਼ਬਰਾਂ :-  “ਆਪ ਦੀ ਸਰਕਾਰ ਆਪ ਦੇ ਦੁਆਰ” - 29 ਫ਼ਰਵਰੀ ਨੂੰ 9 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਕੂਲ ਅਧਿਆਪਕ, ਵਿਦਿਆਰਥੀ ਅਤੇ ਆਮ ਲੋਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *