ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ। ਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਤਹਿਤ ਮਿਲੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ: ਈ.ਟੀਂ.ਓ ਨੇ ਕਿਹਾ ਕਿ ਡੋਰ ਟੂ ਡੋਰ ਮਿਲੇ ਭਰਵੇ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਖਡੁਰ ਸਾਹਿਬ ਦੀ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਸ਼ਾਨ ਨਾਲ ਜਿੱਤਣਗੇ ਅਤੇ ਪੰਜਾਬ ਦੀਆਂ 13-13 ਸੀਟਾਂ ਆਮ ਆਦਮੀ ਪਾਰਟੀ ਜਿੱਤੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਵਲ ਝੂਠੇ ਲਾਰੇ ਹੀ ਲਾ ਰਹੀਆਂ ਹਨ ਜਦਕਿ ਇੰਨ੍ਹਾਂ ਪਾਰਟੀਆਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 45 ਹਜ਼ਾਰ ਦੇ ਕਰੀਬ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।
ਸ: ਈ.ਟੀਂ.ਓ ਨੇ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਇੰਨ੍ਹਾਂ ਨੂੰ ਤਾਂ ਪਿੰਡਾਂ ਵਿਚ ਬੂਥ ਲਗਾਉਣ ਲਈ ਵਰਕਰ ਤੱਕ ਨਹੀ ਲੱਭਣੇ,ਇਸ ਕਿਥੋ ਸੀਟਾਂ ਜਿੱਤਣ ਦੀ ਗੱਲ ਕਰਦੇ ਹਨ। ਡੂਰ ਟੂ ਡੋਰ ਤਹਿਤ ਬੰਡਾਲਾ,ਜੰਡਿਆਲਾਗੁਰੂ, ਗਹਿਰੀ,ਤਰਸਿੱਕਾ,ਮਹਿਤਾ, ਮਹਿਤਾ ਚੌਕ ਵਿਖੇ ਲੋਕਾਂ ਵਲੋ ਫੁੱਲਾਂ ਨਾਲ ਵਰਖਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਇਕ ਸੁਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਇਹ ਸੀਟ ਜਿੱਤ ਕੇ ਮੁੱਖ ਮੰਤਰੀ ਮਾਨ ਦੀ ਝੋਲੀ ਵਿਚ ਪਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਲੋਕ ਸਭਾ ਤੋਂ ਉਮੀਦਵਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਜੰਡਿਆਲਾ ਤੋਂ ਮੇਰੇ ਕੈਬਨਿਟ ਸਾਥੀ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਦੀ ਅਗਵਾਈ ਵਿੱਚ ਜੰਡਿਆਲਾ ਸ਼ਹਿਰ ਅਤੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਭ ਤੋਂ ਵੱਧ ਜੰਡਿਆਲਾ ਹਲਕੇ ਦੇ ਲੋਕਾਂ ਨੇ ਪਿਆਰ ਦਿੱਤਾ ਹੈ। ਸਮੂਹ ਦੁਕਾਨਦਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟੀ ਪ੍ਰਗਟਾਉਂਦੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ ਅਤੇ ਬੇਹਿਸਾਬਾ ਪਿਆਰ ਦਿੱਤਾ ਅਤੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ ਜੋ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ।
ਇਸ ਮੌਕੇ ਜੰਡਿਆਲਾ ਗੁਰੂ ਦੇ ਸਾਰੇ ਬਲਾਕ ਪ੍ਰਧਾਨ, ਚੇਅਰਮੈਨ, ਮੌਜੂਦਾ ਸ਼ਾਮਲ ਹੋਏ ਕੌਂਸਲਰ, ਵਾਰਡ ਇੰਚਾਰਜ, ਪਾਰਟੀ ਦੇ ਆਹੁੱਦੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।