ਸਵੀਪ ਗਤੀਵਿਧੀਆਂ ਤਹਿਤ ਬਠਿੰਡਾ ਦੇ ਪਰਸਰਾਮ ਨਗਰ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਕੂਲ ਅਧਿਆਪਕਾਂ ਅਤੇ ਹੋਰਨਾਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਸੁਭਾ ਜਲਦੀ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਹੋਰ ਖ਼ਬਰਾਂ :-  ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ ਪਿਛਲਾ ਵੋਟਿੰਗ ਫੀਸਦ ਰਿਕਾਰਡ ਤੋੜਨ ਲਈ 862 ਪੋਲਿੰਗ ਬੂਥਾਂ 'ਚ ਵਿਆਪਕ ਜਾਗਰੂਕਤਾ ਮੁਹਿੰਮ

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਕੂਲ ਅਧਿਆਪਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *