ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ।
ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ।
ਹੋਰ ਖ਼ਬਰਾਂ :- ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
ਪੜ੍ਹੋ ਹੁਕਮਾਂ ਦੀ ਕਾਪੀ।