ਲੋਕ ਸਭਾ ਚੋਣਾਂ 2024- ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ।

ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।

ਹੋਰ ਖ਼ਬਰਾਂ :-  ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ

ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *