ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ ਲਗਭਗ 185 ਯੋਗਾ ਕਲਾਸਾਂ ਵੱਖ-ਵੱਖ ਸਥਾਨਾਂ ‘ਤੇ ਮੁਫਤ ਸਿਖਲਾਈ ਪ੍ਰਦਾਨ ਕਰ ਰਹੀਆਂ ਹਨ।
ਇਹ ਕਲਾਸਾਂ ਇਸ ਸਮੇਂ ਲੁਧਿਆਣਾ ਸ਼ਹਿਰ, ਖੰਨਾ, ਜਗਰਾਉਂ, ਮਲੌਦ, ਸਮਰਾਲਾ, ਸੁਧਾਰ, ਸਿੱਧਵਾਂ ਬੇਟ, ਮਾਛੀਵਾੜਾ, ਦਾਖਾ ਅਤੇ ਪਾਇਲ ਦੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਹਨ, ਜਿੱਥੇ 35 ਯੋਗਾ ਇੰਸਟ੍ਰਕਟਰ ਸਵੇਰ ਅਤੇ ਸ਼ਾਮ ਦੀਆਂ ਸ਼ਿਫਟਾਂ ਵਿੱਚ ਸਿਖਲਾਈ ਦੇ ਰਹੇ ਹਨ। ਇਨ੍ਹਾਂ ਇੰਸਟ੍ਰਕਟਰਾਂ ਨੂੰ ਯੋਗਾ ਸਿਖਾਉਣ ਲਈ ਗੁਰੂ ਰਵਿਦਾਸ ਯੂਨੀਵਰਸਿਟੀ ਵਿੱਚ ਸਿਖਲਾਈ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ 76694-00500 ਸਥਾਪਤ ਕੀਤਾ ਹੈ ਜਿੱਥੇ ਲੋਕ ਮੁਫਤ ਯੋਗਾ ਇੰਸਟ੍ਰਕਟਰ ਦੀ ਪ੍ਰਾਪਤੀ ਲਈ ਮਿਸਡ ਕਾਲ ਦੇ ਸਕਦੇ ਹਨ। ਉਹ ਆਪਣੇ ਆਪ ਨੂੰ cmdiyogshala.punjab.gov.in ‘ਤੇ ਵੀ ਰਜਿਸਟਰ ਕਰ ਸਕਦੇ ਹਨ।
ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਜੇਕਰ 25 ਵਿਅਕਤੀਆਂ ਦਾ ਸਮੂਹ ਆਪਣੇ ਮੁਹੱਲੇ ਜਾਂ ਕਿਸੇ ਕਲੋਨੀ ਵਿੱਚ ਯੋਗਾ ਕਰਨਾ ਚਾਹੁੰਦਾ ਹੈ, ਤਾਂ ਉਹ ਮੁਫਤ ਯੋਗਾ ਸਿਖਲਾਈ ਲਈ ਦਿੱਤੇ ਗਏ ਫੋਨ ਨੰਬਰ ‘ਤੇ ਮਿਸ ਕਾਲ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਉਨ੍ਹਾਂ ਨੂੰ ਮੁਫਤ ਯੋਗਾ ਸਿਖਲਾਈ ਪ੍ਰਦਾਨ ਕਰਨਗੇ।