ਹਰਿਆਣਾ ‘ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ ‘ਚ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ

ਹਰਿਆਣਾ ‘ਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ ‘ਚ ਯਾਤਰੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ ਹਨ। ਸੂਬੇ ‘ਚ ਭਿਆਨਕ ਲੂ ਦਾ ਕਹਿਰ ਜਾਰੀ ਹੈ। ਸੂਬੇ ਵਿਚ ਔਸਤਨ ਤਾਪਮਾਨ ਆਮ ਨਾਲੋਂ 6.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ, ਜੀਂਦ ਦਾ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2014 ਵਿਚ ਹਿਸਾਰ ਦਾ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ ਸੀ।

ਮੌਸਮ ਵਿਭਾਗ (Department of Meteorology) ਦੀ ਭਵਿੱਖਬਾਣੀ ਮੁਤਾਬਕ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਸੂਬੇ ਵਿਚ 19 ਅਤੇ 20 ਜੂਨ ਨੂੰ ਪ੍ਰੀ ਮਾਨਸੂਨ ਗਤੀਵਿਧੀਆਂ ਜਾਰੀ ਰਹਿਣਗੀਆਂ।

ਹੋਰ ਖ਼ਬਰਾਂ :-  ਹਰਿਆਣਾ ਵਿੱਚ ਜੇ ਮੁਫਤ ਬਿਜਲੀ,ਸਿਹਤ ਅਤੇ ਸਿੱਖਿਆ ਚਾਹੀਦੀ ਹੈ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਦਿਓ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪੱਛਮੀ ਹਵਾਵਾਂ ਕਾਰਨ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ ਅਤੇ ਲੂ ਦਾ ਕਹਿਰ ਵੀ ਜਾਰੀ ਹੈ। ਹੁਣ ਇਨ੍ਹਾਂ ਹਵਾਵਾਂ ਵਿਚ ਵਿਰਾਮ ਆਉਣ ਵਾਲਾ ਹੈ। ਪੱਛਮੀ ਗੜਬੜ ਸਰਗਰਮ ਹੋ ਰਹੀ ਹੈ, ਜਿਸ ਨਾਲ ਰਾਹਤ ਮਿਲਣ ਦੀ ਉਮੀਦ ਹੈ। ਪਹਿਲੇ ਦਿਨ ਇਸ ਦਾ ਅਸਰ ਪੰਜਾਬ ਅਤੇ ਹਰਿਆਣਾ ਦੇ ਇਕ-ਦੋ ਹਿੱਸਿਆਂ ਵਿਚ ਹੀ ਦੇਖਣ ਨੂੰ ਮਿਲੇਗਾ।

Leave a Reply

Your email address will not be published. Required fields are marked *