ਹਰਿਆਣਾ ਵਿੱਚ ਭਾਜਪਾ ਨੇ ਵਿਧਾਇਕ ਮੋਹਨ ਲਾਲ ਬਡੋਲੀ (MLA Mohanlal Badoli) ਨੂੰ ਪਾਰਟੀ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਮੋਹਨ ਲਾਲ ਬਰੌਲੀ ਸੋਨੀਪਤ ਜ਼ਿਲ੍ਹੇ ਦੇ ਰਾਏ ਤੋਂ ਵਿਧਾਇਕ ਹਨ ,ਪਾਰਟੀ ਦੇ ਮੌਜੂਦਾ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਇਸ ਅਹੁਦੇ ’ਤੇ ਨਵੀਂ ਨਿਯੁਕਤੀ ਹੋਣੀ ਤੈਅ ਮੰਨੀ ਜਾ ਰਹੀ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ (Chief Minister Naib Singh Saini Haryana) ਦੇ ਭਾਜਪਾ ਦੇ ਸੂਬਾ ਪ੍ਰਧਾਨ ਸਨ।
ਹਰਿਆਣਾ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਬਾਰੇ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਕਿਹਾ ਹੈ ਕਿ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਬਡੋਲੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਥਾਂ ਲਈ ਹੈ।
ਦੱਸ ਦੇਈਏ ਕਿ ਹਰਿਆਣਾ ਵਿੱਚ 3 ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਅਜਿਹੇ ‘ਚ ਸੂਬੇ ‘ਚ ਜਥੇਬੰਦਕ ਨਿਯੁਕਤੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪਾਰਟੀ ਨੇ ਹਾਲ ਹੀ ਵਿੱਚ ਰਾਜਸਥਾਨ ਦੇ ਸਾਬਕਾ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੂੰ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸਤੀਸ਼ ਪੂਨੀਆ ਨੇ ਹਰਿਆਣਾ ਲੋਕ ਸਭਾ ਚੋਣ ਇੰਚਾਰਜ ਦੀ ਜ਼ਿੰਮੇਵਾਰੀ ਨਿਭਾਈ ਸੀ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 16 ਜੁਲਾਈ ਨੂੰ ਹਰਿਆਣਾ ਦੇ ਮਹਿੰਦਰਗੜ੍ਹ ‘ਚ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਵਿਚਾਰ ਕਰਨਗੇ।