ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ  ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ  ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ।

ਹੋਰ ਖ਼ਬਰਾਂ :-  ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਅਤੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਸਿਮਰਨਜੀਤ ਕੌਰ ਅਤੇ ਜਗਸੀਰ ਸਿੰਘ ਵੀ ਹਾਜਰ ਸਨ।

Leave a Reply

Your email address will not be published. Required fields are marked *