ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ ਨਹਿਰ ਦੀ ਸਫ਼ਾਈ ਦੇ ਕੰਮਾਂ ਨੂੰ ਪੂਰਾ ਕਰਵਾਉਣ ਲਈ 12 ਅਕਤੂਬਰ, 2024 ਤੋਂ 11 ਨਵੰਬਰ, 2024 ਤੱਕ (ਦੋਵੇਂ ਦਿਨਾਂ ਸਮੇਤ) ਕੁੱਲ 31 ਦਿਨਾਂ ਦੀ ਬੰਦੀ ਹੋਵੇਗੀ।

ਹੋਰ ਖ਼ਬਰਾਂ :-  ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *