ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖਾਲਸਾ ਅਕਾਲ ਚਲਾਣਾ ਕਰ ਗਏ। ਭਾਈ ਖਾਲਸਾ ਇੱਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸ਼ੀਅਤ ਸਨ। ਉਹਨਾਂ ਦੀ ਘਾਟ ਸਿੱਖ ਕੌਮ ਨੂੰ ਹਮੇਸ਼ਾ ਮਹਿਸੂਸ ਹੋਵੇਗੀ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੈਰੀ ਸੰਵੇਦਨਾ ਪ੍ਰਗਟ ਕਰਦਿਆਂ ਭਾਈ ਖਾਲਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।