ਭਵਾਨੀਗੜ੍ਹ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਪੀ.ਆਰ.ਟੀ.ਸੀ ਬੱਸ ਤੇ ਟਰੱਕ-ਟਰਾਲੇ ਵਿਚਕਾਰ ਟੱਕਰ

ਭਵਾਨੀਗੜ੍ਹ ਇਲਾਕੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ (Chandigarh-Bathinda National Highway) ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ (PRTC Bus) ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਹੋਰ ਖ਼ਬਰਾਂ :-  ਆਬਕਾਰੀ ਵਿਭਾਗ ਨੇ ਪਿਛਲੇ ਕੁੱਝ ਸਮੇ ਦੌਰਾਨ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

Leave a Reply

Your email address will not be published. Required fields are marked *