ਆਮ ਆਦਮੀ ਪਾਰਟੀ ਪੰਜਾਬ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ ਨਿਖੇਧੀ, ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 4 ਦਸੰਬਰ, 2024

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਸ੍ਰੀ ਅਰੋੜਾ ਨੇ ਬਾਦਲ ‘ਤੇ ਗੋਲੀ ਚਲਾਉਣ ਵਾਲੇ ਹਮਲਾਵਰ ਨੂੰ ਫੜਨ ਲਈ ਉਨ੍ਹਾਂ ਦੀ ਚੌਕਸੀ ਅਤੇ ਤੇਜ਼ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਹਾਦਸਾ ਵੀ ਹੋ ਸਕਦਾ ਸੀ, ਪਰ ਪੰਜਾਬ ਪੁਲਿਸ ਦੀ ਸਰਗਰਮ ਪਹੁੰਚ ਅਤੇ ਲਗਨ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਮੈਂ ਉਨ੍ਹਾਂ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਮੌਕੇ ‘ਤੇ ਖਤਰੇ ਦੀ ਪਛਾਣ ਕਰਕੇ ਉਸਨੂੰ ਰੋਕਿਆ।”

ਦਰਬਾਰ ਸਾਹਿਬ ਇੱਕ ਪਵਿੱਤਰ ਸਥਾਨ ਹੋਣ ਕਰਕੇ, ਸੁਰੱਖਿਆ ਉਪਾਵਾਂ ਲਈ ਵਿਲੱਖਣ ਚੁਣੌਤੀਆਂ ਹਨ ਕਿਉਂਕਿ ਜਾਂਚ ਅਤੇ ਰਸਮੀ ਜਾਂਚ ਸੰਭਵ ਨਹੀਂ ਹੈ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ, ਸੁਖਬੀਰ ਬਾਦਲ ਅਤੇ ਹੋਰ ਨੇਤਾਵਾਂ ਦੀ ਸੁਰੱਖਿਆ ਦੀ ਨਿਗਰਾਨੀ ਲਈ  ਸਿਵਲ ਕਪੜਿਆਂ ਵਿੱਚ ਲਗਭਗ 200 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਹਮਲਾਵਰ ਨਰੈਣ ਸਿੰਘ ਚੌੜਾ, ਜਿਸਦਾ ਅਪਰਾਧਿਕ ਮਾਮਲਿਆਂ ਦਾ ਇਤਿਹਾਸ ਹੈ, ਨਿਗਰਾਨੀ ਹੇਠ ਸੀ ਅਤੇ ਪੁਲਿਸ ਨੇ ਹਮਲਾ ਕਰਨ ਦੀ ਕੋਸ਼ਿਸ਼ ਦੇ ਤੁਰੰਤ ਬਾਅਦ ਉਸਨੂੰ ਕਾਬੂ ਕਰ ਲਿਆ।  ਵਾਰਦਾਤ ‘ਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

‘ਆਪ’ ਪੰਜਾਬ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੋ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਰੋੜਾ ਨੇ ਕਿਹਾ, “ਪੰਜਾਬ ਸਦਭਾਵਨਾ ਵਾਲਾ ਸੂਬਾ ਹੈ ਅਤੇ ਕਿਸੇ ਨੂੰ ਵੀ ਇਸ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਇਸ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਤੇ ਵਚਨਬੱਧ ਹੈ।”

ਨਿਆਂਇਕ ਜਾਂ ਸੀ.ਬੀ.ਆਈ ਜਾਂਚ ਸਮੇਤ ਹੋਰ ਜਾਂਚਾਂ ਦੀ ਅਕਾਲੀ ਦਲ ਦੀ ਮੰਗ ਬਾਰੇ ਅਰੋੜਾ ਨੇ ਕਿਹਾ ਕਿ ਭਾਵੇਂ ਅਜਿਹੀਆਂ ਮੰਗਾਂ ਉਨ੍ਹਾਂ ਦਾ ਅਧਿਕਾਰ ਹੈ, ਪਰ ਵੀਡੀਓ ਫੁਟੇਜ ਅਤੇ ਹਥਿਆਰਾਂ ਦੀ ਬਰਾਮਦਗੀ ਸਮੇਤ ਸਪੱਸ਼ਟ ਸਬੂਤ ਉਪਲਬਧ ਹੋਣ ਕਾਰਨ ਇਸ ਮਾਮਲੇ ਵਿੱਚ ਕੋਈ ਅਸਪਸ਼ਟਤਾ ਨਹੀਂ ਜਾਪਦੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਅਤੇ ਜੇਕਰ ਜਾਂਚ ਦੌਰਾਨ ਕੋਈ ਵੀ ਸਬੰਧ ਜਾਂ ਸਾਜ਼ਿਸ਼ ਸਾਹਮਣੇ ਆਉਂਦੀ ਹੈ, ਤਾਂ ਪੰਜਾਬ ਪੁਲਿਸ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ।”

ਹੋਰ ਖ਼ਬਰਾਂ :-  ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ

ਅਰੋੜਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਹੋਰ ਵਿਅਕਤੀ ਇਸ ਹਮਲੇ ਨਾਲ ਜੁੜਿਆ ਪਾਇਆ ਗਿਆ ਤਾਂ ਉਸ ਦੀ ਪਛਾਣ ਕਰਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਤੋਂ ਨਿਜਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਸ ਘਟਨਾ ਦੇ ਪਿੱਛੇ ਦੀ ਸੱਚਾਈ ਦਾ ਪਰਦਾਫਾਸ਼ ਕਰੇਗੀ। ‘ਆਪ’ ਪੰਜਾਬ ਨੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਦੀ ਯੋਜਨਾ ਬਣਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੀਆਂ ਘਿਨਾਉਣੀਆਂ ਕੋਸ਼ਿਸ਼ਾਂ ਨਾਲ ਸਖ਼ਤੀ ਅਤੇ ਤੇਜ਼ੀ ਨਾਲ ਨਿਪਟਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਹਮਲੇ ਦੀ ਕੀਤੀ ਨਿੰਦਾ, ਕਿਹਾ- ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੁਖਬੀਰ ਬਾਦਲ ‘ਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਇਸ ਘਟਨਾ ਨੂੰ ਰੋਕਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕੋਈ ਵੀ ਹੋਵੇ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।

ਕੋਈ ਵੀ ਸੱਚਾ ਸਿੱਖ ਗੁਰੂ ਸਾਹਿਬ ਦੇ ਪਾਵਨ ਅਸਥਾਨ ‘ਤੇ ਅਜਿਹੀ ਘਿਨਾਉਣੀ ਹਰਕਤ ਨਹੀਂ ਕਰ ਸਕਦਾ, ਸੁਖਬੀਰ ਬਾਦਲ ‘ਤੇ ਹਮਲਾ ਨਿੰਦਣਯੋਗ: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਇਸ ਮਾਮਲੇ ‘ਤੇ ਬੋਲਦਿਆਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹੋ ਜਿਹੀਆਂ ਸ਼ਰਮਨਾਕ ਅਤੇ ਨਿੰਦਣਯੋਗ ਹਰਕਤਾਂ ਦੀ ਇੱਕ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ, ਦਰਬਾਰ ਸਾਹਿਬ ਵਰਗੇ ਪਵਿੱਤਰ ਸਥਾਨ ‘ਤੇ ਤਾਂ ਕਦੇ ਵੀ ਨਹੀਂ।  ਗੁਰੂ ਸਾਹਿਬ ਦੇ ਪਾਵਨ ਅਸਥਾਨ ‘ਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਨੂੰ ਸੱਚਾ ਸਿੱਖ ਨਹੀਂ ਕਿਹਾ ਜਾ ਸਕਦਾ। ਕੰਗ ਨੇ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਪਾਰਟੀ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਇਸ ਨੂੰ ਭੰਗ ਕਰਨ ਦੀਆਂ ਕਿਸੇ ਵੀ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੱਤੀ।

Leave a Reply

Your email address will not be published. Required fields are marked *