ਚੰਡੀਗੜ੍ਹ ‘ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ

ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ (Chandigarh Show) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ (Chairperson Shipra Bansal) ਵੱਲੋਂ ਪੰਡਿਤਰਾਓ ਧਰੇਨਵਰ (Panditrao Dharanwar) ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦੇ ਆਧਾਰ ’ਤੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੋਸਾਂਝ ਨੂੰ ਪਟਿਆਲੇ ਪੈੱਗ, 5 ਤਾਰਾ ਠੇਕੇ ਅਤੇ ਕੇਸ ਤੋੜ-ਮਰੋੜ ਕੇ ਵੀ ਨਾ ਗਾਉਣ ਲਈ ਐਡਵਾਈਜ਼ਰੀ (Advisory) ਜਾਰੀ ਕੀਤੀ ਗਈ ਹੈ।

ਚੰਡੀਗੜ੍ਹ ਵਿੱਚ ਸੀ.ਸੀ.ਪੀ.ਸੀ.ਆਰ (CCPCR) ਨੇ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ ‘ਤੇ ਲਾਈਵ ਸ਼ੋਅ (Live Show) ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੀਕ ਸਾਊਂਡ ਪ੍ਰੈਸ਼ਰ ਲੈਵਲ (Peak Sound Pressure Level) 120db ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ। ਐਡਵਾਈਜ਼ਰੀ ਵਿੱਚ, ਸੀਸੀਪੀਸੀਆਰ *CCPCR) ਨੇ ਆਯੋਜਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ, ਜੋ ਜੇਜੇ ਐਕਟ ਅਤੇ ਕਾਨੂੰਨ ਦੀਆਂ ਹੋਰ ਵਿਵਸਥਾਵਾਂ ਦੇ ਤਹਿਤ ਸਜ਼ਾਯੋਗ ਹੈ।

ਹੋਰ ਖ਼ਬਰਾਂ :-  ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

Leave a Reply

Your email address will not be published. Required fields are marked *