ਭਾਰਤ ਨੇ ਚੈਂਪੀਅਨਸ ਟਰਾਫੀ 2025 ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ, ਜਦਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ।
ਕੇਐਲ ਰਾਹੁਲ ਅਤੇ ਰਿਸ਼ਭ ਪੰਤ ਦੋ ਵਿਕਟਕੀਪਰ ਹਨ ਜੋ ਟੀਮ ਵਿੱਚ ਸ਼ਾਮਲ ਹਨ।
ਆਲਰਾਊਂਡਰ ਵਾਸ਼ਿੰਗਟਨ ਸੁੰਦਰ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।
ਚੈਂਪੀਅਨਜ਼ ਟਰਾਫੀ ਲਈ ਭਾਰਤੀ ਕ੍ਰਿਕਟ ਟੀਮ: ਰੋਹਿਤ ਸ਼ਰਮਾ (ਸੀ), ਵਿਰਾਟ ਕੋਹਲੀ, ਐਸ ਗਿੱਲ (ਵੀਸੀ), ਐਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਐਮ ਸ਼ਮੀ, ਅਰਸ਼ਦੀਪ, ਵਾਈ ਜੈਸਵਾਲ , ਆਰ ਪੰਤ ਅਤੇ ਆਰ ਜਡੇਜਾ