ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau Punjab logo

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ। ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ।

ਹੋਰ ਖ਼ਬਰਾਂ :-  ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਬੈਂਸ

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਅਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *