ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ: ਮੁੰਡੀਆਂ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ ਨੂਰਮਹਿਲ ਵਿਖੇ ਅਰਬਨ ਅਸਟੇਟ ਸਥਾਪਤ ਕਰਨ ਦੇ ਸਵਾਲ ਉੱਪਰ ਜਵਾਬ ਦੇ ਰਹੇ ਸਨ।

ਹੋਰ ਖ਼ਬਰਾਂ :-  ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਸਮੂਹ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਅਰਬਨ ਅਸਟੇਟ ਸਥਾਪਤ ਕਰਨ ਦੇ ਉਦੇਸ਼ ਲਈ ਢੁੱਕਵੀਂ ਜਗ੍ਹਾਂ ਦੀ ਚੋਣ ਕਰਨ ਉਪਰੰਤ ਤਜਵੀਜ਼ਾਂ ਸਰਕਾਰ ਨੂੰ ਭੇਜਣ ਹਿੱਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਅਨੁਸਾਰ ਸਬੰਧਤ ਅਥਾਰਟੀਆਂ ਵੱਲੋਂ ਢੁੱਕਵੀਂ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *