ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਧੂਰੀ, 9 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।

ਹੋਰ ਖ਼ਬਰਾਂ :-  ਹਰਿਆਣਾ ਵਿੱਚ ਬਾਗਬਾਨੀ ਫ਼ਸਲਾਂ 'ਤੇ ਭਾਰੀ ਸਬਸਿਡੀ

ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ।

ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸਦ ਬਣਾਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਯੋਗਦਾਨ ਪਾਉਣ।

ਇਸ ਮੌਕੇ ਕਈ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Leave a Reply

Your email address will not be published. Required fields are marked *