ਪੰਜਾਬ ਵਿੱਚ ਇੱਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਤਰਨਤਾਰਨ ਦੇ ਕਸਬਾ ਹਰੀਕੇ ‘ਚ ਬਾਈਕ ਸਵਾਰਾਂ ਨੇ ਆੜਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਕਮਿਸ਼ਨ ਏਜੰਟ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਮ ਗੋਪਾਲ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਰਾਮ ਗੋਪਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਬਾਈਕ ਸਵਾਰ ਦੋ ਹਮਲਾਵਰ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।