ਪੰਜਾਬ ‘ਚ ਵੱਡੀ ਘਟਨਾ, ਆੜਤੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ

ਪੰਜਾਬ ਵਿੱਚ ਇੱਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਤਰਨਤਾਰਨ ਦੇ ਕਸਬਾ ਹਰੀਕੇ ‘ਚ ਬਾਈਕ ਸਵਾਰਾਂ ਨੇ ਆੜਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਕਮਿਸ਼ਨ ਏਜੰਟ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਮ ਗੋਪਾਲ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਰਾਮ ਗੋਪਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਬਾਈਕ ਸਵਾਰ ਦੋ ਹਮਲਾਵਰ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ :-  ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

Leave a Reply

Your email address will not be published. Required fields are marked *