ਆਮ ਆਦਮੀ ਕਲੀਨਿਕ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ – ਸਿਵਲ ਸਰਜਨ

Aam Aadmi Clinics are playing a vital role in providing free and quality health services close to home - Civil Surgeon
ਰੂਪਨਗਰ, 15 ਅਕਤੂਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 14 ਪੇਂਡੂ ਅਤੇ 9 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਇੱਕ ਫਾਰਮਾਸਿਸਟ ਅਤੇ ਇੱਕ ਕਲੀਨਿਕਲ ਸਹਾਇਕ ਤਾਇਨਾਤ ਹੈ।
 
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਹੈ। ਇਸ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਐਂਟੀ-ਰੇਬੀਜ਼ ਵੈਕਸੀਨ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਕਲੀਨਿਕਾਂ ਦਾ ਸਟਾਫ਼ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਵੀ ਕਰਦਾ ਹੈ।
 
ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਕੁੱਲ 87,443 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 41,492 ਮਰੀਜ਼ਾਂ ਨੇ ਪੇਂਡੂ ਖੇਤਰਾਂ ਵਿੱਚ ਸਥਿਤ ਕਲੀਨਿਕਾਂ ਅਤੇ 45,951 ਮਰੀਜ਼ਾਂ ਨੇ ਸ਼ਹਿਰੀ ਖੇਤਰਾਂ ਵਿੱਚ ਸਥਿਤ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।
 
ਉਨ੍ਹਾਂ ਹੋਰ ਦੱਸਿਆ ਕਿ ਇਸ ਸਮੇਂ ਦੌਰਾਨ ਆਮ ਆਦਮੀ ਕਲੀਨਿਕਾਂ ਵਿੱਚ ਕੁੱਲ 1,66,741 ਲੈਬ ਟੈਸਟ ਕੀਤੇ ਗਏ। ਇਸ ਤੋਂ ਇਲਾਵਾ 730 ਗਰਭਵਤੀ ਔਰਤਾਂ ਦੀ ਮੁਫ਼ਤ ਸਕੈਨਿੰਗ ਕਰਵਾਈ ਗਈ ਅਤੇ 415 ਮਰੀਜ਼ਾਂ ਨੂੰ ਐਂਟੀ-ਰੇਬੀਜ਼ ਵੈਕਸੀਨ ਲਗਾਈ ਗਈ।
 
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਇਹ ਸਹੂਲਤਾਂ ਸੂਬਾ ਸਰਕਾਰ ਦੀ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਲੋਕਾਂ ਨੂੰ ਆਪਣੇ ਨੇੜਲੇ ਕਲੀਨਿਕਾਂ ਵਿੱਚ ਹੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮਿਲ ਰਹੀਆਂ ਹਨ। 
ਹੋਰ ਖ਼ਬਰਾਂ :-  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ

Leave a Reply

Your email address will not be published. Required fields are marked *