ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ

ਕੋਟਕਪੂਰਾ 2 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ।
ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਵਸਨੀਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ।
ਇਸ ਉਪਰੰਤ ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਹੀਰਾ ਸਿੰਘ ਨਗਰ ਮੇਨ ਗਲੀ ਵਿੱਚ ਇੰਟਰਲਾਕ ਟਾਇਲਾਂ ਦਾ ਨੀਂਹ ਪੱਥਰ ਰੱਖਿਆ।
ਉਨ੍ਹਾਂ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਹ ਅੱਜ ਇਥੋਂ ਤੱਕ ਪਹੁੰਚੇ ਹਨ ਅਤੇ ਬਿਨਾਂ ਕਿਸੇ ਲਾਲਚ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਫਰਜ ਹੈ।
ਹੋਰ ਖ਼ਬਰਾਂ :-  ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

Leave a Reply

Your email address will not be published. Required fields are marked *