ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੇ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਕਰਵਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਸ੍ਰੀ ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਕੱਲ੍ਹ ਮਿਤੀ 14 ਮਾਰਚ ਨੂੰ ਜਿਲ੍ਹੇ ਦੀਆਂ ਤਿੰਨ ਸਬ ਡਵੀਜ਼ਨਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।
13 ਮਾਰਚ ਨੂੰ ਜਿਲ੍ਹੇ ਦੀਆਂ ਤਿੰਨ ਸਬ ਡਵੀਜਨਾਂ ਤੇ ਲੱਗਣ ਵਾਲੇ ਕੈਂਪਾਂ ਦਾ ਵੇਰਵਾ :
ਸਬ ਡਵੀਜਨ ਅਜਨਾਲਾ : ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ, ਸਰਕਾਰੀ ਮਿਡਲ ਸਕੂਲ ਨਿਜ਼ਾਮਪੁਰਾ, ਸਰਕਾਰੀ ਐਲੀਮੈਂਟਰੀ ਸਕੂਲ ਕੁਰਲੀਆਂ, ਸਰਕਾਰੀ ਐਲੀਮੈਂਟਰੀ ਸਕੂਲ ਨੱਨੋਕੇ; ਸਬ ਡਵੀਜਨ ਅੰਮ੍ਰਿਤਸਰ-2 : ਸਰਕਾਰੀ ਸਕੂਲ ਅਚਨੀਕੋਟ, ਸਰਕਾਰੀ ਸਕੂਲ ਲਾਹੋਰੀ ਮੱਲ, ਸਰਕਾਰੀ ਸਕੂਲ ਮਹਿਮੂਦ ਨਗਰ,ਸਰਕਾਰੀ ਸਕੂਲ ਚੀਚਾ, ਸਬ ਡਵੀਜਨ ਲੋਪੋਕੇ : ਸਰਕਾਰੀ ਹਾਈ ਸਕੂਲ ਸੂਰੀਆਂ, ਸਰਕਾਰੀ ਐਲੀਮੈਂਟਰੀ ਸਕੂਲ ਤਰੀਨ ਵਿਖੇ ਕੈਂਪ ਲਗਾਏ ਜਾ ਰਹੇ ਹਨ।