“ਆਪ ਦੀ ਸਰਕਾਰ ਆਪ ਦੇ ਦੁਆਰ” – 14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 14 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ 3 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਗਿੱਦੜ ਦੇ ਪੰਚਾਇਤ ਘਰ ਵਿਖੇ ਅਤੇ ਪਿੰਡ ਚੱਕ ਅਤਰ ਸਿੰਘ ਵਾਲਾ/ਲੂਲਬਾਈ ਦਾ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਅਤੇ ਪਿੰਡ ਬੰਬੀਹਾ/ਜੰਗੀਰਾਣਾ ਦਾ ਕੈਂਪ ਪਿੰਡ ਬੰਬੀਹਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਲਗਾਇਆ ਜਾਵੇਗਾ।

ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫ਼ਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫ਼ਿਕੇਟ ਵਿੱਚ ਦਰੁਸਤੀ, ਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਪੇਂਡੂ ਇਲਾਕਾ ਸਰਟੀਫ਼ਿਕੇਟ, ਜਨਮ ਸਰਟੀਫ਼ਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟ, ਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫ਼ਿਕੇਟ, ਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡ, ਦਸਤਾਵੇਜ਼ ਦੀ ਕਾਊਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਥਾਰਡਰ ਏਰੀਆ ਸਰਟੀਫ਼ਿਕੇਟ, ਪੱਛੜਿਆ ਇਲਾਕਾ ਸਰਟੀਫ਼ਿਕੇਟ, ਜ਼ਮੀਨ ਦੀ ਹੱਦਬੰਦੀ, ਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫ਼ਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਐਸ.ਜੀ.ਪੀ.ਸੀ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵੀ ਫਾਰਮ ਭਰਵਾਏ ਜਾ ਰਹੇ ਹਨ।

ਹੋਰ ਖ਼ਬਰਾਂ :-  50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

dailytweetnews.com

Leave a Reply

Your email address will not be published. Required fields are marked *