“ਆਪ ਦੀ ਸਰਕਾਰ ਆਪ ਦੇ ਦੁਆਰ” – ਪਿੰਡਾਂ ਵਿਚ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਸਹਾਈ ਸਿੱਧ : ਜਸਪ੍ਰੀਤ ਸਿੰਘ

Aap Di Sarkar Aap De Dwar - Punjab Government Scheme

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਕੈਂਪਾ ਦੌਰਾਨ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿੰਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਨ੍ਹਾਂ ਕੈਂਪਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਨੇ ਬੁੱਧਵਾਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਚ ਲਗਾਏ ਗਏ ਸਪੈਸ਼ਲ ਕੈਂਪਾਂ ਦੌਰਾਨ  ਵੱਖ-ਵੱਖ ਸੇਵਾਵਾਂ ਸਬੰਧੀ 4793 ਫਾਰਮ ਪ੍ਰਾਪਤ ਕੀਤੇ ਹੋਏ, ਜਿੰਨ੍ਹਾਂ ਵਿੱਚੋਂ 3548 ਲਾਭਪਾਤਰੀਆਂ ਨੇ ਸੇਵਾਵਾਂ ਦਾ ਲਾਹਾ ਲਿਆ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਪਹੁੰਚੀਆਂ 681 ਦਰਖਾਸਤਾਂ ਵਿੱਚੋਂ 353 ਜਾਇਜ਼ ਦਰਖਾਸਤਾਂ ਦਾ ਵੀ ਮੌਕੇ ਤੇ ਨਿਪਟਾਰਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਪੈਡਿੰਗ ਪਈਆਂ 884 ਸੇਵਾਵਾਂ ਵਿੱਚੋਂ 232 ਦਾ ਵੀ ਨਿਪਟਾਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ।

ਹੋਰ ਖ਼ਬਰਾਂ :-  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

dailytweetnews.com

Leave a Reply

Your email address will not be published. Required fields are marked *