ਪੰਜਾਬ ‘ਚ ਗੋਲੀ ਲੱਗਣ ਨਾਲ ‘ਆਪ’ ਵਿਧਾਇਕ ਦੀ ਮੌਤ: ਕਮਰੇ ‘ਚ ਇਕੱਲੇ ਸਨ, ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਤਨੀ ਤੇ ਪੁੱਤਰ ਪਹੁੰਚੇ

ਪੰਜਾਬ ਦੇ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਸ਼ੁੱਕਰਵਾਰ ਰਾਤ ਕਰੀਬ 12 ਵਜੇ ਦੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ‘ਚੋਂ ਲੰਘ ਗਈ।

ਡੀਸੀਪੀ ਜਸਕਿਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਨੌਕਰ ਨੇ ਦੱਸਿਆ ਕਿ ਹਥਿਆਰ ਤੋਂ ਇੱਕ ਹੀ ਫਾਇਰ ਹੋਇਆ ਸੀ। ਵਿਧਾਇਕ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ, ਇਹ ਕਹਿਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਡਿਪਰੈਸ਼ਨ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਹੋਰ ਖ਼ਬਰਾਂ :-  ਚੱਕਰਵਾਤੀ ਤੂਫਾਨ 'ਰੇਮਾਲ' ਨੇ ਬੰਗਲਾਦੇਸ਼ ਅਤੇ ਪੱਛਮੀ ਬੰਗਾਲ ਨੇ ਲਿਆਂਦੀ ਤਬਾਹੀ

ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟਮਾਰਟਮ ਡੀਐਮਸੀ ਹਸਪਤਾਲ ਵਿੱਚ ਹੀ ਹੋਵੇਗਾ। ਇਸ ਦੇ ਲਈ ਸਿਵਲ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਬੁਲਾਈ ਗਈ ਹੈ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਗੋਗੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਲੁਧਿਆਣਾ ਦੀ ਪੌਸ਼ ਮੰਡੀ ਘੁਮਾਰ ਮੰਡੀ ਨੂੰ ਬੰਦ ਰੱਖਿਆ ਗਿਆ ਹੈ।

Leave a Reply

Your email address will not be published. Required fields are marked *