ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਤਹਿਤ ਰੋਡ ਸ਼ੋਅ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ ‘ਚ ਅਕਾਲੀ ਦਲ ਬਾਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ (ਵਿਅੰਗ) ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਮਲੇਰਕੋਟਲਾ ਦੇ ਲੋਕ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਹਨ। ਉਹ ਨਫ਼ਰਤ ਫੈਲਾਉਣ ਵਾਲਿਆਂ ਨੂੰ ਇਸ ਵਾਰ ਬੁਰੀ ਤਰ੍ਹਾਂ ਹਰਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਖ਼ਾਸਕਰ ਨੌਜਵਾਨਾਂ ਨੇ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਲਾਏ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਇਹ ਪਿਆਰ ਮੈਨੂੰ ਨੂੰ ਥੱਕਣ ਨਹੀਂ ਦਿੰਦਾ ਅਤੇ ਮਲੇਰਕੋਟਲਾ ਵਾਸੀਆਂ ਨੇ ਮੈਨੂੰ ਹਮੇਸ਼ਾ ਭਰਪੂਰ ਸਮਰਥਨ ਦਿੱਤਾ ਹੈ। 2014 ਅਤੇ 2019 ‘ਚ ਇੱਥੋਂ ਦੇ ਲੋਕਾਂ ਨੇ ਮੇਰੀ ਜਿੱਤ ‘ਚ ਯੋਗਦਾਨ ਪਾਇਆ ਸੀ ਅਤੇ ਇਸ ਵਾਰ ਵੀ ਉਹ ‘ਆਪ’ ਉਮੀਦਵਾਰ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਈਏਐਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ, ਪਰੰਤੂ ਹੁਣ ਲੋਕਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਦੇਖ ਲਿਆ ਹੈ ਅਤੇ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਸਤਾਨ ਵਰਗੇ 8 ਤੋਂ 10 ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ ‘ਤੇ ਨਹੀਂ ਬੋਲਦੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਵੀ ਉਹ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਇਹ (ਭਾਜਪਾ) ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਡਰਾ-ਧਮਕਾ ਕੇ ਵੋਟ ਬਟੋਰਨਾ ਚਾਹੁੰਦੇ ਹਨ। ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ, ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਭਾਜਪਾ ਦੀ ਨਫਰਤ ਦੀ ਰਾਜਨੀਤੀ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

ਹੋਰ ਖ਼ਬਰਾਂ :-  ਜੇਪੀਸੀ ਵੱਲੋਂ ਵਕਫ਼ ਸੋਧ ਬਿੱਲ ਨੂੰ ਮਨਜ਼ੂਰੀ, ਸੱਤਾਧਾਰੀ ਗਠਜੋੜ ਦੀਆਂ 14 ਸੋਧਾਂ ਨੂੰ ਮਨਜ਼ੂਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ,ਮੈਂ ਸਾਰਿਆਂ ਲਈ ਬਿਜਲੀ ਮੁਫ਼ਤ ਕੀਤੀ, ਚੰਗੇ ਸਕੂਲ ਅਤੇ ਹਸਪਤਾਲ ਬਣਾਏ, 829 ਮੁਹੱਲਾ ਕਲੀਨਿਕ ਖੋਲ੍ਹੇ, 43,000 ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਐਕਸ-ਗ੍ਰੇਸ਼ੀਆ (Ex-Gratia) ਦਿੱਤੀ। ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਆਪਣੇ ਮਹਿਲਾਂ ‘ਚੋਂ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਉਹ ਪੰਜਾਬ ਨੂੰ ਬਚਾਉਣ ਲਈ 30 ਡਿਗਰੀ ਸੈਲਸੀਅਸ ਵਿੱਚ ਇੱਕ ਘੰਟੇ ਲਈ ਬਾਹਰ ਆਉਂਦੇ ਹਨ, ਭਾਰੀ ਗਿਣਤੀ ਵਿਚ ਲੋਕਾਂ ਦੀ ਭੀੜ ਨੂੰ ਦੇਖ ਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ (ਰਾਤ ਦਾ ਸਮਾਂ) ਵੀ ਉਨ੍ਹਾਂ ਦਾ ਰੋਡ ਸ਼ੋਅ ਲੋਕਾਂ ਦੀ ਭੀੜ ਨਾਲ ਭਰਿਆ ਹੋਇਆ ਹੈ, ਇਸ ਪਿਆਰ ਦਾ ਕਰਜ਼ਾ ਉਹ ਕਦੇ ਵੀ ਨਹੀਂ ਚੁਕਾ ਸਕਦੇ।

ਦੂਜੇ ਪਾਸੇ ਲੋਕ ਸੁਖਬੀਰ ਬਾਦਲ ਨੂੰ ਦਿਨ ਦੇ ਸਮੇਂ ਵੀ ਸੁਣਨ ਲਈ ਘਰੋਂ ਬਾਹਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਸੀਂ ਪਿੰਡਾਂ ਅਤੇ ਸਰਕਾਰੀ ਸਕੂਲਾਂ ਤੋਂ ਆਏ ਹਾਂ, ਮੈਂ ਤੁਹਾਡੇ ਦਰਦ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸਮਝਦਾ ਹਾਂ। ਉਹ ਸਾਡੀ ਰੀਸ ਨਹੀਂ ਕਰ ਸਕਦੇ, ਉਹ ਸਾਡੇ ਵਰਗੀ ਮਿਹਨਤ ਵੀ ਨਹੀਂ ਕਰ ਸਕਦੇ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਕੇਵਲ ਢਿੱਲੋਂ ਵਰਗੇ ਆਗੂ ਨੂੰ ਹਰਾਇਆ ਹੈ, ਹੁਣ ਲੋਕਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਸਰਹੱਦਾਂ ਦੇ ਤਣਾਅ ਦੀ ਵਰਤੋਂ ਕਰਦੀਆਂ ਹਨ, ਪਰ ਤੁਸੀਂ ਨਫ਼ਰਤ ਦੀ ਰਾਜਨੀਤੀ ਦਾ ਸ਼ਿਕਾਰ ਨਹੀ ਹੋਣਾ। ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਲੇਰਕੋਟਲਾ ਵਾਸੀਆਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ 7 ਸਾਲ ਤੋਂ ਬਰਨਾਲਾ ਦੇ ਵਿਧਾਇਕ ਹਨ। ਇਹਨਾਂ ਸੱਤ ਸਾਲਾਂ ਦੌਰਾਨ ਮੈਂ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਹੈ। ਇੱਕ ਸਾਂਸਦ ਵਜੋਂ ਵੀ ਮੈਂ ਤੁਹਾਡੀ ਪੂਰੀ ਸੇਵਾ ਕਰਾਂਗਾ। ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰਾਂ ਉਨ੍ਹਾਂ ਦਾ ਸਾਥ ਦਿੰਦੇ ਰਹਿਣ ਅਤੇ ਸੰਗਰੂਰ ਵਿੱਚ ‘ਆਪ’ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ।

Leave a Reply

Your email address will not be published. Required fields are marked *