AAP ਵਿਧਾਇਕ ਗੱਜਣਮਾਜਰਾ ਦੀ ਗ੍ਰਿਫਾਤਾਰੀ ਤੋਂ ਬਾਅਦ ਸਿਹਤ ਵਿਗੜੀ: ਕਰਵਾਇਆ ਗਿਆ ਪੀਜੀਆਈ ਦਾਖਲ

ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ। ਉਧਰ, ਗ੍ਰਿਫਾਤਾਰੀ ਤੋਂ ਬਾਅਦ ਵਿਧਾਇਕ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਭਰਤੀ ਕਰਵਾਇਆ ਗਿਆ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।

ਹੋਰ ਖ਼ਬਰਾਂ :-  ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ ਮਹਿਰਾਜ ਦੇ ਪ੍ਰਗਤੀ ਕਾਰਜਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ। ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ, ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ।

Leave a Reply

Your email address will not be published. Required fields are marked *